ਕੁਲੁੱਸੀਆਂ ਨੂੰ 4
1ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
2ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
3ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l
4ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।
5ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
6ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
7ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।
8ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।
9ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
10ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।
11ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
12ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
13ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
14ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।
15ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।
16ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।
17ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।
18ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath