ਈਸਾਈ
ਪਿੱਛੇ

ਦਾਨੀਏਲ 5

1ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।

2ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।

3ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।

4ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।

5ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।

6ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।

7ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।

8ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।

9ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।

10ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!

11ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।

12ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।

13ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?

14ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।

15ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।

16ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।

17ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।

18ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ

19ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।

20ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।

21ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।

22ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।

23ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।

24ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।

25ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”

26ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।

27“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।

28“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।

29ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।

30ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ

31ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath