ਬਿਵਸਥਾ ਸਾਰ 27
1ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, “ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ।
2ਜਦ ਤੁਸੀਂ ਯਰਦਨ ਨਦੀ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ।
3ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ।
4ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।
5ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।
6ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,
7ਤੁਸੀਂ ਉੱਥੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
8ਤੁਸੀਂ ਉਹਨਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਲਿਖਿਓ।”
9ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,
10ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰੋ।”
11ਮੂਸਾ ਨੇ ਉਸੇ ਦਿਨ ਪਰਜਾ ਨੂੰ ਇਹ ਹੁਕਮ ਦਿੱਤਾ,
12ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
13ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।
14ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,
15ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’
16ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
17ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
18‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ।’ ਤਦ ਸਾਰੀ ਪਰਜਾ ਆਖੇ, ਆਮੀਨ।
19ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
20ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’
21‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
22‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’
23ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
24‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
25‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
26‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath