ਬਿਵਸਥਾ ਸਾਰ 34
1ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
2ਅਤੇ ਸਾਰਾ ਨਫ਼ਤਾਲੀ, ਇਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼,
3ਅਤੇ ਦੱਖਣ ਦਾ ਦੇਸ਼ ਅਤੇ ਸੋਆਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜ਼ੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ।
4ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”
5ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ
6ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।
7ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ।
8ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।
9ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
10ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ
11ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ
12ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath