ਬਿਵਸਥਾ ਸਾਰ 9
1ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ।
2ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
3ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।
4ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ। ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।
5ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ।
6ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।
7ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।
8ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ ਕਰਨ ਲਈ ਕ੍ਰੋਧਵਾਨ ਹੋਇਆ।
9ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।
10ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।
11ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ।
12ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”
13ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ।
14ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।”
15ਤਦ ਮੈਂ ਪਰਬਤ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਰਬਤ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ।
16ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ਼ ਕੇ ਬਣਾ ਲਿਆ ਸੀ। ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।
17ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਭੰਨ ਸੁੱਟਿਆ।
18ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।
19ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ ਕਰਨ ਵਾਲਾ ਹੀ ਸੀ। ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ।
20ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ।
21ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ।
22ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਾਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ।
23ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।
24ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ , ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ।
25ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”
26ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।
27ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
28ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।
29ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath