ਈਸਾਈ
ਪਿੱਛੇ

ਉਪਦੇਸ਼ਕ ਦੀ ਪੋਥੀ 4

1ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।

2ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ

3ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।

4ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

5ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l

6ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।

7ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,

8ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।

9ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,

10ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!

11ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?

12ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।

13ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,

14ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।

15ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।

16ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath