ਈਸਾਈ
ਪਿੱਛੇ

ਉਪਦੇਸ਼ਕ ਦੀ ਪੋਥੀ 5

1ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।

2ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।

3ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।

4ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।

5ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।

6ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?

7ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।

8ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।

9ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।

10ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।

11ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?

12ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।

13ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ

14ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।

15ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।

16ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?

17ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।

18ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ

19ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।

20ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath