ਈਸਾਈ
ਪਿੱਛੇ

ਉਪਦੇਸ਼ਕ ਦੀ ਪੋਥੀ 8

1ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।

2ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।

3ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,

4ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?

5ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ

6ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇ

7ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?

8ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ

9ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।

10ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ

11ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,

12ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ

13ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗੂੰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ੁਰ ਕੋਲੋਂ ਨਹੀਂ ਡਰਦਾ।

14ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!

15ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ।

16ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,

17ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath