ਈਸਾਈ
ਪਿੱਛੇ

ਕੂਚ 17

1ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।

2ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?

3ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?

4ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ।

5ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl

6ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।

7ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?

8ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।

9ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।

10ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ।

11ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ।

12ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ

13ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।

14ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।

15ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ ਰੱਖਿਆ

16ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath