ਈਸਾਈ
ਪਿੱਛੇ

ਕੂਚ 26

1ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।

2ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।

3ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ।

4ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।

5ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ।

6ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੋ ਜਾਵੇ।

7ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ।

8ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ।

9ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ।

10ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।

11ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ।

12ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ।

13ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।

14ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।

15ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ।

16ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ

17ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਹੋਣ ਇਸ ਤਰ੍ਹਾਂ ਤੂੰ ਡੇਰੇ ਦੇ ਸਾਰੇ ਫੱਟੇ ਬਣਾਈਂ।

18ਸੋ ਤੂੰ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਫੱਟੇ ਬਣਾਈਂ

19ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।

20ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ

21ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ।

22ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ।

23ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ

24ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ

25ਅਤੇ ਉਹ ਅੱਠ ਫੱਟੇ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਵੀ ਦੋ ਚੀਥੀਆਂ।

26ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ।

27ਅਤੇ ਡੇਰੇ ਦੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਡੇਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ

28ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਜਾਵੇਗਾ।

29ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ।

30ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ।

31ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।

32ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ।

33ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।

34ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ।

35ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ।

36ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ।

37ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath