ਹਿਜ਼ਕੀਏਲ 38
1ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
2ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
3ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮੇਸ਼ੇਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
4ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।
5ਉਹਨਾਂ ਦੇ ਨਾਲ ਫ਼ਾਰਸ, ਕੂਸ਼ ਅਤੇ ਪੂਟ ਜਿਹੜੇ ਸਾਰੇ ਦੇ ਸਾਰੇ ਢਾਲ਼ ਤੇ ਲੋਹੇ ਦੇ ਟੋਪ ਨਾਲ ਹਨ,
6ਗੋਮਰ, ਉਸ ਦੇ ਸਾਰੇ ਲੋਕ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗਰਮਾਹ ਦੇ ਘਰਾਣੇ ਅਤੇ ਉਹ ਦੇ ਸਾਰੇ ਲੋਕ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ।
7ਤੂੰ ਤਿਆਰ ਹੋ ਅਤੇ ਆਪਣੀ ਤਿਆਰੀ ਕਰ, ਤੂੰ ਅਤੇ ਤੇਰੀ ਸਾਰੀ ਸਭਾ ਜਿਹੜੀ ਤੇਰੇ ਕੋਲ ਇਕੱਠੀ ਹੋਈ ਹੈ ਅਤੇ ਤੂੰ ਉਹਨਾਂ ਦਾ ਆਗੂ ਬਣ।
8ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।
9ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।
10ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।
11ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ। ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫ਼ਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ।
12ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜੀਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ।
13ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।
14ਇਸ ਲਈ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਗੋਗ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੇਰੀ ਪਰਜਾ ਇਸਰਾਏਲ ਨਿਸ਼ਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?
15ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ।
16ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।
17ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ।
18ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
19ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ, ਕਿ ਜ਼ਰੂਰ ਉਸ ਦਿਨ ਇਸਰਾਏਲ ਦੀ ਭੂਮੀ ਤੇ ਵੱਡਾ ਭੂਚਾਲ ਆਵੇਗਾ।
20ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।
21ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।
22ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।
23ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath