ਈਸਾਈ
ਪਿੱਛੇ

ਹਿਜ਼ਕੀਏਲ 5

1ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ।

2ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।

3ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ

4ਫੇਰ ਉਹਨਾਂ ਵਿੱਚੋਂ ਕੁਝ ਵਾਲ਼ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।

5ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਵਿਚਕਾਰ ਰੱਖਿਆ ਹੈ ਅਤੇ ਉਹ ਦੇ ਆਲੇ-ਦੁਆਲੇ ਦੇਸ ਹਨ।

6ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।

7ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।

8ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।

9ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।

10ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

11ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

12ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

13ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਆਖਿਆ ਸੀ।

14ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ।

15ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।

16ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।

17ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath