ਹਿਜ਼ਕੀਏਲ 9
1ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤਰ ਫੜਿਆ ਹੋਵੇ।
2ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
3ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।
4ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।
5ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
6ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।
7ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।
8ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?
9ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ।
10ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।
11ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath