ਅਜ਼ਰਾ 8
1ਅਰਤਹਸ਼ਸ਼ਤਾ ਰਾਜਾ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਯਰੂਸ਼ਲਮ ਨੂੰ ਆਏ, ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ:
2ਫ਼ੀਨਹਾਸ ਦੇ ਪੁੱਤਰਾਂ ਵਿੱਚੋਂ, ਗੇਰਸ਼ੋਮ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ, ਦਾਨੀਏਲ ਅਤੇ ਦਾਊਦ ਦੇ ਪੁੱਤਰਾਂ ਵਿੱਚੋਂ, ਹੱਟੂਸ਼,
3ਸ਼ਕਨਯਾਹ ਦੇ ਪੁੱਤਰਾਂ ਵਿੱਚੋਂ, ਪਰੋਸ਼ ਦੇ ਪੁੱਤਰਾਂ ਵਿੱਚੋਂ, ਜ਼ਕਰਯਾਹ ਅਤੇ ਉਸ ਦੇ ਨਾਲ ਦੇ ਇੱਕ ਸੌ ਪੰਜਾਹ ਪੁਰਸ਼ ਵੰਸ਼ਾਵਲੀ ਦੇ ਅਨੁਸਾਰ ਗਿਣੇ ਗਏ।
4ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ, ਜ਼ਰਹਯਾਹ ਦਾ ਪੁੱਤਰ ਅਲਯਹੋਏਨਈ ਅਤੇ ਉਸ ਦੇ ਨਾਲ ਦੋ ਸੌ ਪੁਰਖ।
5ਸ਼ਕਨਯਾਹ ਦੇ ਪੁੱਤਰਾਂ ਵਿੱਚੋਂ, ਯਹਜ਼ੀਏਲ ਦਾ ਪੁੱਤਰ ਅਤੇ ਉਸ ਦੇ ਨਾਲ ਤਿੰਨ ਸੌ ਪੁਰਖ।
6ਆਦੀਨ ਦੇ ਪੁੱਤਰਾਂ ਵਿੱਚੋਂ, ਯੋਨਾਥਾਨ ਦਾ ਪੁੱਤਰ ਅਬਦ ਅਤੇ ਉਸ ਦੇ ਨਾਲ ਪੰਜਾਹ ਪੁਰਖ।
7ਏਲਾਮ ਦੇ ਪੁੱਤਰਾਂ ਵਿੱਚੋਂ, ਅਥਲਯਾਹ ਦਾ ਪੁੱਤਰ ਯਿਸ਼ਅਯਾਹ ਅਤੇ ਉਸ ਦੇ ਨਾਲ ਸੱਤਰ ਪੁਰਖ।
8ਸ਼ਫਟਯਾਹ ਦੇ ਪੁੱਤਰਾਂ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਦੇ ਨਾਲ ਅੱਸੀ ਪੁਰਖ।
9ਯੋਆਬ ਦੇ ਪੁੱਤਰਾਂ ਵਿੱਚੋਂ ਯਹੀਏਲ ਦਾ ਪੁੱਤਰ ਓਬਦਯਾਹ ਅਤੇ ਉਸ ਦੇ ਨਾਲ ਦੋ ਸੌ ਅਠਾਰਾਂ ਪੁਰਖ।
10ਸ਼ਲੋਮੀਥ ਦੇ ਪੁੱਤਰਾਂ ਵਿੱਚੋਂ, ਯਸਿਫਯਾਹ ਦਾ ਪੁੱਤਰ ਅਤੇ ਉਸ ਦੇ ਨਾਲ ਇੱਕ ਸੌ ਸੱਠ ਪੁਰਖ।
11ਬੇਬਾਈ ਦੇ ਪੁੱਤਰਾਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ ਉਸ ਦੇ ਨਾਲ ਅਠਾਈ ਪੁਰਖ।
12ਅਜ਼ਗਾਦ ਦੇ ਪੁੱਤਰਾਂ ਵਿੱਚੋਂ ਹੱਕਾਟਾਨ ਦਾ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਇੱਕ ਸੌ ਦਸ ਪੁਰਖ।
13ਅਦੋਨੀਕਾਮ ਦੇ ਪੁੱਤਰਾਂ ਵਿੱਚੋਂ ਜਿਹੜੇ ਆਖਰੀ ਸਨ ਉਨ੍ਹਾਂ ਦੇ ਨਾਮ ਇਹ ਹਨ - ਅਲੀਫ਼ਾਲਟ ਤੇ ਯਈਏਲ ਤੇ ਸ਼ਮਅਯਾਹ ਅਤੇ ਉਨ੍ਹਾਂ ਦੇ ਨਾਲ ਸੱਠ ਪੁਰਖ।
14ਬਿਗਵਈ ਦੇ ਪੁੱਤਰਾਂ ਵਿੱਚੋਂ ਊਥਈ ਤੇ ਜ਼ੱਕੂਰ ਅਤੇ ਉਨ੍ਹਾਂ ਦੇ ਨਾਲ ਸੱਤਰ ਪੁਰਖ।
15ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ।
16ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ, ਅਲਨਾਥਾਨ, ਨਾਥਾਨ, ਜ਼ਕਰਯਾਹ, ਮਸ਼ੁੱਲਾਮ ਨੂੰ ਜੋ ਆਗੂ ਸਨ ਅਤੇ ਯੋਯਾਰੀਬ ਤੇ ਅਲਨਾਥਾਨ ਨੂੰ ਜੋ ਬੁੱਧਵਾਨ ਪੁਰਖ ਸਨ ਸੱਦਾ ਭੇਜਿਆ।
17ਅਤੇ ਮੈਂ ਉਨ੍ਹਾਂ ਨੂੰ ਇੱਦੋ ਕੋਲ ਜੋ ਕਾਸਿਫ਼ਯਾ ਨਾਮਕ ਸਥਾਨ ਦਾ ਪ੍ਰਧਾਨ ਸੀ, ਭੇਜ ਦਿੱਤਾ ਅਤੇ ਜੋ ਕੁਝ ਉਹਨਾਂ ਨੇ ਇੱਦੋ ਅਤੇ ਉਸ ਦੇ ਭਰਾ ਨਥੀਨੀਮੀਆਂ ਨੂੰ ਕਾਸਿਫ਼ਯਾ ਨਾਮਕ ਸਥਾਨ ਵਿੱਚ ਕਹਿਣਾ ਸੀ, ਸਮਝਾ ਦਿੱਤਾ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ।
18ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ, ਇਸ ਲਈ ਉਹ ਇੱਕ ਬੁੱਧਵਾਨ ਮਨੁੱਖ ਸ਼ੇਰੇਬਯਾਹ ਨੂੰ ਸਾਡੇ ਕੋਲ ਲੈ ਆਏ ਜੋ ਮਹਲੀ ਦੇ ਵੰਸ਼ ਵਿੱਚੋਂ, ਲੇਵੀ ਦਾ ਪੁੱਤਰ ਅਤੇ ਇਸਰਾਏਲ ਦਾ ਪੋਤਾ ਸੀ, ਨਾਲੇ ਸ਼ੇਰੇਬਯਾਹ ਦੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਲਿਆਏ, ਕੁੱਲ ਅਠਾਰਾਂ ਪੁਰਖਾਂ ਨੂੰ,
19ਅਤੇ ਹਸ਼ਬਯਾਹ ਨੂੰ ਤੇ ਉਸ ਦੇ ਨਾਲ ਮਰਾਰੀਆਂ ਵਿੱਚੋਂ ਯਿਸ਼ਅਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਨ੍ਹਾਂ ਦੇ ਪੁੱਤਰਾਂ ਨਾਲ ਕੁੱਲ ਵੀਹ ਪੁਰਖਾਂ ਨੂੰ
20ਅਤੇ ਨਥੀਨੀਮੀਆਂ ਵਿੱਚੋਂ, ਜਿਨ੍ਹਾਂ ਨੂੰ ਦਾਊਦ ਅਤੇ ਹਾਕਮਾਂ ਨੇ ਲੇਵੀਆਂ ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਸੀ, ਦੋ ਸੌ ਵੀਹ ਨਥੀਨੀਮੀਆਂ ਨੂੰ ਲੈ ਆਏ। ਉਨ੍ਹਾਂ ਸਾਰਿਆਂ ਦੇ ਨਾਮ ਲਿਖੇ ਗਏ ਸਨ।
21ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।
22ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ।”
23ਅਸੀਂ ਵਰਤ ਰੱਖ ਕੇ ਪਰਮੇਸ਼ੁਰ ਦੇ ਅੱਗੇ ਇਸ ਗੱਲ ਲਈ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਸੁਣੀ।
24ਤਦ ਮੈਂ ਸਰਦਾਰ ਜਾਜਕਾਂ ਵਿੱਚੋਂ ਬਾਰਾਂ ਨੂੰ ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਨੂੰ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਦਸ ਨੂੰ ਵੱਖਰਾ ਕੀਤਾ
25ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।
26ਮੈਂ ਉਨ੍ਹਾਂ ਦੇ ਹੱਥ ਵਿੱਚ ਬਾਈ ਟਨ ਚਾਂਦੀ, ਸੱਤਰ ਕਿੱਲੋ ਚਾਂਦੀ ਦੇ ਭਾਂਡੇ ਅਤੇ ਤਿੰਨ ਹਜ਼ਾਰ ਸੱਤ ਸੌ ਸੋਨਾ,
27ਨਾਲੇ ਸੋਨੇ ਦੇ ਵੀਹ ਕਟੋਰਦਾਨ, ਅੱਠ ਕਿੱਲੋ ਦੇ ਸਨ ਅਤੇ ਚਮਕਦੇ ਖ਼ਾਲਸ ਪਿੱਤਲ ਦੇ ਦੋ ਭਾਂਡੇ ਜੋ ਸੋਨੇ ਵਰਗੇ ਬਹੁਮੁੱਲੇ ਸਨ, ਤੋਲ ਕੇ ਦਿੱਤੇ।
28ਅਤੇ ਮੈਂ ਉਹਨਾਂ ਨੂੰ ਕਿਹਾ ਕਿ ਤੁਸੀਂ ਯਹੋਵਾਹ ਲਈ ਪਵਿੱਤਰ ਹੋਵੋ ਜਿਸ ਤਰ੍ਹਾਂ ਇਹ ਭਾਂਡੇ ਵੀ ਪਵਿੱਤਰ ਹਨ ਅਤੇ ਇਹ ਚਾਂਦੀ ਤੇ ਸੋਨਾ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਹੈ।
29ਚੌਕਸ ਰਹੋ! ਜਦ ਤੱਕ ਤੁਸੀਂ ਯਰੂਸ਼ਲਮ ਵਿੱਚ ਪ੍ਰਧਾਨ ਜਾਜਕਾਂ ਤੇ ਲੇਵੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ, ਯਹੋਵਾਹ ਦੇ ਭਵਨ ਦੀਆਂ ਕੋਠੜੀਆਂ ਵਿੱਚ ਉਨ੍ਹਾਂ ਨੂੰ ਤੋਲ ਕੇ ਨਾ ਦਿਓ, ਤਦ ਤੱਕ ਇਨ੍ਹਾਂ ਦੀ ਰਾਖੀ ਕਰੋ।
30ਤਦ ਜਾਜਕਾਂ ਤੇ ਲੇਵੀਆਂ ਨੇ ਸੋਨੇ, ਚਾਂਦੀ ਅਤੇ ਭਾਂਡਿਆਂ ਨੂੰ ਤੋਲ ਕੇ ਲੈ ਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਪਹੁੰਚਾ ਦੇਣ।
31ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ।
32ਇਸ ਲਈ ਅਸੀਂ ਯਰੂਸ਼ਲਮ ਦੇ ਵਿੱਚ ਪਹੁੰਚ ਕੇ ਤਿੰਨ ਦਿਨ ਤੱਕ ਉੱਥੇ ਰਹੇ
33ਅਤੇ ਚੌਥੇ ਦਿਨ ਉਹ ਚਾਂਦੀ, ਸੋਨਾ ਅਤੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਊਰਿੱਯਾਹ ਦੇ ਪੁੱਤਰ ਮਰੇਮੋਥ ਦੇ ਹੱਥ ਵਿੱਚ ਤੋਲ ਕੇ ਦੇ ਦਿੱਤੇ ਗਏ। ਉਸ ਦੇ ਨਾਲ ਫ਼ੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਹਨਾਂ ਦੇ ਨਾਲ ਇਹ ਲੇਵੀ ਸਨ - ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿੰਨੂਈ ਦਾ ਪੁੱਤਰ ਨੋਅਦਯਾਹ।
34ਉਹਨਾਂ ਸਾਰੀਆਂ ਵਸਤੂਆਂ ਨੂੰ ਗਿਣ ਕੇ ਅਤੇ ਤੋਲ ਕੇ, ਉਨ੍ਹਾਂ ਦਾ ਪੂਰਾ ਤੋਲ ਉਸੇ ਸਮੇਂ ਲਿਖ ਲਿਆ ਗਿਆ।
35ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।
36ਤਦ ਉਹਨਾਂ ਨੇ ਰਾਜਾ ਦੀ ਆਗਿਆ ਨੂੰ ਦਰਿਆ ਪਾਰ ਦੇ ਅਧਿਕਾਰੀਆਂ ਅਤੇ ਹਾਕਮਾਂ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸਰਾਏਲੀ ਲੋਕਾਂ ਦੀ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਸਹਾਇਤਾ ਕੀਤੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath