ਗਲਤੀਆਂ ਨੂੰ 1
1ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
2ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ
3ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।
4ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।
5ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
6ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।
7ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
8ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
9ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।
10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।
12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।
13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।
14ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।
15ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।
16ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
17ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ।
18ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।
19ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।
20ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ!
21ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।
22ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।
23ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।
24ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath