ਈਸਾਈ
ਪਿੱਛੇ

ਗਲਤੀਆਂ ਨੂੰ 4

1ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ।

2ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।

3ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ।

4ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।

5ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।

6ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।

7ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।

8ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।

9ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?

10ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!

11ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।

12ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,

13ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ।

14ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।

15ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ

16ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?

17ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।

18ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।

19ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।

20ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।

21ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?

22ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।

23ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ।

24ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।

25ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।

26ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।

27ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।

28ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ।

29ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।

30ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।

31ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath