ਈਸਾਈ
ਪਿੱਛੇ

ਗਲਤੀਆਂ ਨੂੰ 5

1ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।

2ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।

3ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।

4ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।

5ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ।

6ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

7ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?

8ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।

9ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ।

10ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!

11ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।

12ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।

13ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।

14ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।

15ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!।

16ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।

17ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।

18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।

19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,

20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,

21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,

23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।

26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath