ਈਸਾਈ
ਪਿੱਛੇ

ਉਤਪਤ 33

1ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।

2ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਅਤੇ ਰਾਖ਼ੇਲ ਅਤੇ ਯੂਸੁਫ਼ ਨੂੰ ਸਾਰਿਆਂ ਤੋਂ ਪਿੱਛੇ ਰੱਖਿਆ।

3ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।

4ਤਦ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਤੇ ਉਸ ਨੂੰ ਜੱਫ਼ੀ ਪਾਈ ਅਤੇ ਉਸ ਦੇ ਗਲ਼ ਵਿੱਚ ਬਾਹਾਂ ਪਾ ਕੇ ਉਸ ਨੂੰ ਚੁੰਮਿਆ ਅਤੇ ਦੋਵੇਂ ਰੋਣ ਲੱਗੇ।

5ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।

6ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।

7ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।

8ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।

9ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁਝ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ।

10ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।

11ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।

12ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ।

13ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।

14ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ।

15ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।

16ਤਦ ਉਸੇ ਦਿਨ ਏਸਾਓ ਨੇ ਫੇਰ ਸੇਈਰ ਦਾ ਰਾਹ ਫੜਿਆ।

17ਯਾਕੂਬ ਸੁੱਕੋਥ ਦੇ ਰਾਹ ਪੈ ਗਿਆ, ਅਤੇ ਆਪਣੇ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੱਪਰ ਬਣਾਏ। ਇਸ ਲਈ ਉਸ ਸਥਾਨ ਦਾ ਨਾਮ ਸੁੱਕੋਥ ਪੈ ਗਿਆ।

18ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ

19ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।

20ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath