ਇਬਰਾਨੀਆਂ ਨੂੰ 2
1ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।
2ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
3ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
4ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
5ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।
6ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
7ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
8ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।
9ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
10ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।
14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath