ਇਬਰਾਨੀਆਂ ਨੂੰ 3
1ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।
2ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।
3ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।
4ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।
5ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।
6ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
7ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
8ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,
9ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।
10ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
11ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
12ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।
13ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
14ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
15ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।
16ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?
17ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?
18ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
19ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath