ਈਸਾਈ
ਪਿੱਛੇ

ਹੋਸ਼ੇਆ 7

1ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਉਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।

2ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।

3ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।

4ਉਹ ਸਾਰੇ ਦੇ ਸਾਰੇ ਵਿਭਚਾਰੀ ਹਨ, ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ, ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।

5ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।

6ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।

7ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ, ਅਤੇ ਉਹ ਆਪਣੇ ਨਿਆਂਈਆਂ ਨੂੰ ਖਾ ਜਾਂਦੇ ਹਨ, ਉਹਨਾਂ ਦੇ ਸਾਰੇ ਰਾਜੇ ਡਿੱਗ ਪਏ, ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।

8ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!

9ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ।

10ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।

11ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!

12ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ, ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।

13ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।

14ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।

15ਮੈਂ ਉਹਨਾਂ ਦੀ ਬਾਂਹ ਨੂੰ ਸਿਖਾਇਆ ਤੇ ਤਕੜਾ ਕੀਤਾ, ਪਰ ਉਹ ਮੇਰੇ ਵਿਰੁੱਧ ਬੁਰਿਆਈ ਸੋਚਦੇ ਹਨ।

16ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ, ਉਹ ਨਕਲੀ ਧਣੁੱਖ ਵਰਗੇ ਹਨ। ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath