ਯਸਾਯਾਹ 13
1ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
2ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!
3ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।
4ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!
5ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!
6ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।
7ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ।
8ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
9ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।
10ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।
11ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।
12ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।
13ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ।
14ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।
15ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।
16ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।
17ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।
18ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।
19ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
20ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
21ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।
22ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath