ਈਸਾਈ
ਪਿੱਛੇ

ਯਸਾਯਾਹ 17

1ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ l ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।

2ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।

3ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

4ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,

5ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।

6ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।

7ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।

8ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।

9ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।

10ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,

11ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।

12ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲ਼ਾ! ਉਹ ਹੜ੍ਹਾਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੇ ਹਨ।

13ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।

14ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath