ਈਸਾਈ
ਪਿੱਛੇ

ਯਸਾਯਾਹ 39

1ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।

2ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।

3ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।

4ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।

5ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!

6ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ

7ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।

8ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath