ਈਸਾਈ
ਪਿੱਛੇ

ਯਸਾਯਾਹ 43

1ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।

2ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।

3ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।

4ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।

5ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।

6ਮੈਂ ਉੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,

7ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।

8ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲ਼ਿਆਂ ਨੂੰ ਬਾਹਰ ਲਿਆ।

9ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।

10ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।

11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।

12ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।

13ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?

14ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।

15ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।

16ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,

17ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।

18ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,

19ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।

20ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।

21ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।

22ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!

23ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ। ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੁਬਾਨ ਨਾਲ ਤੈਨੂੰ ਅਕਾਇਆ।

24ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।

25ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।

26ਮੈਨੂੰ ਯਾਦ ਕਰ, ਅਸੀਂ ਇਕੱਠੇ ਵਾਦ-ਵਿਵਾਦ ਕਰੀਏ, ਤੂੰ ਹੀ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।

27ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।

28ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath