ਈਸਾਈ
ਪਿੱਛੇ

ਯਸਾਯਾਹ 52

1ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।

2ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!

3ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖ਼ਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ।

4ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਤਾਂ ਜੋ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਸ ਨੂੰ ਬਿਨ੍ਹਾਂ ਕਾਰਨ ਦਬਾਇਆ।

5ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।

6ਇਸ ਲਈ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਉਸ ਦਿਨ ਉਹ ਜਾਣੇਗੀ ਕਿ ਮੈਂ ਉਹ ਹੀ ਹਾਂ ਜੋ ਪਹਿਲਾਂ ਤੋਂ ਹੀ ਬੋਲਿਆ, ਵੇਖ, ਮੈਂ ਹੀ ਹਾਂ।

7ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।

8ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।

9ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।

10ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।

11ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।

12ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ।

13ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।

14ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!

15ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath