ਯਸਾਯਾਹ 62
1ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।
2ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।
3ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਂਗੀ।
4ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
5ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।
6ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!
7ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!
8ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
9ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।
10ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!
11ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।
12ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath