ਯਸਾਯਾਹ 9
1ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।
2ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
3ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।
4ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ।
5ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।
6ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
7ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
8ਪ੍ਰਭੂ ਨੇ ਯਾਕੂਬ ਨੂੰ ਬਚਨ ਭੇਜਿਆ, ਅਤੇ ਉਹ ਇਸਰਾਏਲ ਵਿੱਚ ਪਰਗਟ ਹੋਇਆ ਹੈ।
9ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ,
10ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।
11ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ।
12ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
13ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ।
14ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,
15ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।
16ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।
17ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
18ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ।
19ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।
20ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,
21ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath