ਨਿਆਂਈਆਂ ਦੀ ਪੋਥੀ 17
1ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ।
2ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।”
3ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”
4ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।
5ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।
6ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
7ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।
8ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।
9ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
10ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ , ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”
11ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।
12ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।
13ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath