ਈਸਾਈ
ਪਿੱਛੇ

ਨਿਆਂਈਆਂ ਦੀ ਪੋਥੀ 4

1ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।

2ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।

3ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।

4ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।

5ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।

6ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?

7ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”

8ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”

9ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।

10ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।

11ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।

12ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।

13ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।

14ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।

15ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।

16ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।

17ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।

18ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।

19ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।

20ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”

21ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।

22ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।

23ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ

24ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath