ਈਸਾਈ
ਪਿੱਛੇ

ਨਿਆਂਈਆਂ ਦੀ ਪੋਥੀ 5

1ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -

2ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ , ਆਓ ਯਹੋਵਾਹ ਨੂੰ ਧੰਨ ਆਖੋ!

3ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।

4ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।

5ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ, ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ।

6ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।

7ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!

8ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?

9ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ!

10ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!

11ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।

12ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ।

13ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।

14ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।

15ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।

16ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।

17ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।

18ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।

19ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।

20ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।

21ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!

22ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।

23ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।

24ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!

25ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ।

26ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!

27ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।

28ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?

29ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,

30ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੇ ਗਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?

31ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath