ਈਸਾਈ
ਪਿੱਛੇ

ਯਿਰਮਿਯਾਹ 11

1ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ

2ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ

3ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!

4ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ

5ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।

6ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ

7ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!

8ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ

9ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ

10ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ

11ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ

12ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ

13ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।

14ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ

15ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ

16ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ

17ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।

18ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।

19ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!

20ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।

21ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!

22ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ

23ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath