ਈਸਾਈ
ਪਿੱਛੇ

ਯਿਰਮਿਯਾਹ 12

1ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?

2ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।

3ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!

4ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।

5ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?

6ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।

7ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।

8ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।

9ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ!

10ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।

11ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।

12ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।

13ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।

14ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ

15ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ

16ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸਹੁੰ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸਹੁੰ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ

17ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath