ਈਸਾਈ
ਪਿੱਛੇ

ਯਿਰਮਿਯਾਹ 14

1ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,

2ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।

3ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।

4ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।

5ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।

6ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।

7ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।

8ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?

9ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।

10ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।

11ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ

12ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।

13ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ

14ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ

15ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ

16ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।

17ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।

18ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।

19ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।

20ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।

21ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।

22ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath