ਈਸਾਈ
ਪਿੱਛੇ

ਯਿਰਮਿਯਾਹ 17

1ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ

2ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ

3ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ

4ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।

5ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

6ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ।

7ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!

8ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।

9ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

10ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

11ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।

12ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ।

13ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ।

14ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।

15ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!

16ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।

17ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈ।

18ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।

19ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ

20ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!

21ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ

22ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ

23ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।

24ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ

25ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ

26ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ

27ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath