ਈਸਾਈ
ਪਿੱਛੇ

ਯਿਰਮਿਯਾਹ 1

1ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ

2ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ

3ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।

4ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -

5ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

6ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l

7ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

8ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।

9ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,

10ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ।

11ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ

12ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ

13ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ

14ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ

15ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ

16ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ

17ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ

18ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ

19ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath