ਯਿਰਮਿਯਾਹ 25
1ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ
2ਜਿਹ ਦੀ ਯਿਰਮਿਯਾਹ ਨਬੀ ਨੇ ਯਹੂਦਾਹ ਦੀ ਸਾਰੀ ਪਰਜਾ ਕੋਲ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਕੋਲ ਗੱਲ ਕੀਤੀ ਕਿ
3ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ
4ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
5ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
6ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ
7ਪਰ ਤੁਸੀਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜਾਓ।
8ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ
9ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
10ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
11ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
12ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
13ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ
14ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਉਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਉਹਨਾਂ ਦੀ ਕਰਨੀ ਦਾ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ।
15ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
16ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।
17ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਯਹੋਵਾਹ ਨੇ ਭੇਜਿਆ ਸੀ ਪਿਲਾ ਦਿੱਤਾ
18ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
19ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ,
20ਉਹਨਾਂ ਸਾਰਿਆਂ ਰਲਿਆਂ-ਮਿਲਿਆਂ ਲੋਕਾਂ ਨੂੰ, ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ, ਫ਼ਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਦ ਦੇ ਬਕੀਏ ਨੂੰ,
21ਅਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
22ਸੂਰ ਦੇ ਸਾਰੇ ਰਾਜਿਆਂ ਨੂੰ, ਸੀਦੋਨ ਦੇ ਸਾਰੇ ਰਾਜਿਆਂ ਨੂੰ ਅਤੇ ਉਸ ਟਾਪੂ ਦੇ ਰਾਜਿਆਂ ਨੂੰ ਜਿਹੜਾ ਸਮੁੰਦਰੋਂ ਪਾਰ ਹੈ,
23ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ
24ਅਰਬ ਦੇ ਸਾਰੇ ਰਾਜਿਆਂ ਨੂੰ ਅਤੇ ਰਲੇ ਮਿਲੇ ਲੋਕਾਂ ਦੇ ਸਾਰੇ ਰਾਜਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਹਨ,
25ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
26ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ।
27ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।
28ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ!
29ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
30ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
31ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।
32ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!
33ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।
34ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।
35ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਸਰਦਾਰਾਂ ਲਈ ਕੋਈ ਬਚਾਓ ਨਾ ਹੋਵੋਗੇ।
36ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ।
37ਸ਼ਾਂਤੀ ਦੀਆਂ ਚਾਰਗਾਹਾਂ ਉੱਜੜ ਗਈਆਂ ਹਨ, ਯਹੋਵਾਹ ਦੇ ਡਾਢੇ ਕ੍ਰੋਧ ਦੇ ਕਾਰਨ।
38ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath