ਈਸਾਈ
ਪਿੱਛੇ

ਯਿਰਮਿਯਾਹ 27

1ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਇਹ ਬਚਨ ਆਇਆ

2ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ

3ਅਤੇ ਉਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੀਦੋਨ ਦੇ ਰਾਜੇ ਕੋਲ ਉਹਨਾਂ ਰਾਜਦੂਤਾਂ ਦੇ ਹੱਥੀਂ ਘੱਲੀ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ

4ਤੂੰ ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਐਉਂ ਆਖਣਾ,

5ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ

6ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ

7ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ

8ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ

9ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ

10ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ

11ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।

12ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ

13ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?

14ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ

15ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।

16ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ

17ਉਹਨਾਂ ਦੀ ਨਾ ਸੁਣੋ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਇਹ ਸ਼ਹਿਰ ਕਿਉਂ ਬਰਬਾਦ ਹੋਵੇ?

18ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫ਼ਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ।

19ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ

20ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ

21ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ,

22ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath