ਯਿਰਮਿਯਾਹ 33
1ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
2ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ,
3ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
4ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -
5ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
6ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
7ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
8ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
9ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।
10ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
11ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
12ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
13ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।
14ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
15ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
16ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
17ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
18ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ।
19ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
20ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
21ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
22ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।
23ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,
24“ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।
25ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
26ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath