ਈਸਾਈ
ਪਿੱਛੇ

ਯਿਰਮਿਯਾਹ 37

1ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ

2ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ

3ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ

4ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ

5ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।

6ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ

7ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ

8ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।

9ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ

10ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।

11ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ

12ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ

13ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!

14ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ

15ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ

16ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ

17ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ

18ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?

19ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?

20ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ

21ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath