ਈਸਾਈ
ਪਿੱਛੇ

ਯਿਰਮਿਯਾਹ 38

1ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ

2ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ

3ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ

4ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ

5ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ

6ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।

7ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ

8ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ

9ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ

10ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ

11ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ

12ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ

13ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

14ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ

15ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ

16ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ

17ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ

18ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ

19ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ

20ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ

21ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -

22ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।

23ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।

24ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ

25ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ?

26ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ

27ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ

28ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath