ਈਸਾਈ
ਪਿੱਛੇ

ਯਿਰਮਿਯਾਹ 39

1ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ

2ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ

3ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ

4ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ

5ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ

6ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ

7ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ

8ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ

9ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ

10ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

11ਤਾਂ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ

12ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ

13ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ

14ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।

15ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ

16ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ

17ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈਅ ਖਾਂਦਾ ਹੈ

18ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath