ਈਸਾਈ
ਪਿੱਛੇ

ਯਿਰਮਿਯਾਹ 40

1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ

2ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ

3ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ

4ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ

5ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ

6ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।

7ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ

8ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ

9ਤਾਂ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਮਨੁੱਖਾਂ ਨਾਲ ਸਹੁੰ ਖਾਧੀ ਕਿ ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ, ਤਾਂ ਤੁਹਾਡਾ ਭਲਾ ਹੋਵੇਗਾ

10ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ

11ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਦੋਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ

12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।

13ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ

14ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ

15ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਮਾਰ ਦੇ। ਇਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ-ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?

16ਤਾਂ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ ਕਿ ਤੂੰ ਇਹ ਕੰਮ ਨਾ ਕਰ ਕਿਉਂ ਜੋ ਤੂੰ ਇਸਮਾਏਲ ਦੇ ਬਾਰੇ ਝੂਠ ਬੋਲਦਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath