ਈਸਾਈ
ਪਿੱਛੇ

ਯਿਰਮਿਯਾਹ 42

1ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ

2ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ

3ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ

4ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ

5ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ l

6ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।

7ਦਸਾਂ ਦਿਨਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ

8ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ

9ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,

10ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ

11ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ

12ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ

13ਪਰ ਜੇ ਤੁਸੀਂ ਆਖੋ ਕਿ ਅਸੀਂ ਇਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋਗੇ

14ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ

15ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ

16ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ

17ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ

18ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ

19ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

20ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”

21ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ

22ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath