ਈਸਾਈ
ਪਿੱਛੇ

ਯਿਰਮਿਯਾਹ 44

1ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ

2ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ

3ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ

4ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ

5ਪਰ ਉਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ

6ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।

7ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?

8ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?

9ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?

10ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।

11ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ

12ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ

13ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈ

14ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।

15ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ

16ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ

17ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ

18ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!

19ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।

20ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ,

21ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?

22ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ

23ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।

24ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!

25ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!

26ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”

27ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ

28ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!

29ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,

30ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath