ਯਿਰਮਿਯਾਹ 46
1ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ।
2ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -
3ਸਿਪਰ ਅਤੇ ਢਾਲ਼ ਤਿਆਰ ਕਰੋ, ਲੜਾਈ ਲਈ ਨੇੜੇ ਆਓ!
4ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!
5ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ।
6ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।
7ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਜਿਹਨਾਂ ਦੇ ਪਾਣੀ ਠਾਠਾਂ ਮਾਰਦੇ ਹਨ?
8ਮਿਸਰ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਂਗਾ, ਮੈਂ ਧਰਤੀ ਨੂੰ ਢੱਕ ਲਵਾਂਗਾ, ਮੈਂ ਸ਼ਹਿਰ ਨੂੰ, ਉਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ!
9ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਪੂਟੀ ਜਿਹਨਾਂ ਢਾਲਾਂ ਫੜ੍ਹੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁੱਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ।
10ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।
11ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।
12ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਉਹ ਦੋਵੇਂ ਇਕੱਠੇ ਡਿੱਗ ਪਏ।
13ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -
14ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ!
15ਤੇਰੇ ਜ਼ੋਰਾਵਰ ਕਿਉਂ ਹੂੰਝੇ ਗਏ? ਉਹ ਖੜੇ ਨਾ ਰਹੇ, ਯਹੋਵਾਹ ਨੇ ਉਹਨਾਂ ਨੂੰ ਦਫ਼ਾ ਜੋ ਕਰ ਦਿੱਤਾ।
16ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।
17ਉਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।
18ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।
19ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।
20ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ।
21ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵੱਛਿਆਂ ਵਾਂਗੂੰ ਹਨ। ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾਂ।
22ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ!
23ਉਹ ਉਸ ਦੇ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸਕੇ, ਕਿਉਂ ਜੋ ਉਹ ਸਲਾ ਨਾਲੋਂ ਬਹੁਤ ਵਧੀਕ ਹਨ, ਉਹਨਾਂ ਨੂੰ ਕੋਈ ਗਿਣ ਨਹੀਂ ਸਕਦਾ।
24ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ।
25ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ
26ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।
27ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।
28ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨ੍ਹਾਂ ਨਾ ਛੱਡਾਂਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath