ਈਸਾਈ
ਪਿੱਛੇ

ਯਿਰਮਿਯਾਹ 48

1ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।

2ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!

3ਹੋਰੋਨਇਮ ਸ਼ਹਿਰ ਵਿੱਚੋਂ ਦੁਹਾਈ ਦੀ ਆਵਾਜ਼, ਉਜਾੜ ਅਤੇ ਭੰਨ ਤੋੜ!

4ਮੋਆਬ ਭੰਨਿਆ ਤੋੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।

5ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।

6ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਗੂੰ ਹੋ ਜਾਓ!

7ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।

8ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।

9ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ।

10ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।

11ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।

12ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ।

13ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।

14ਤੁਸੀਂ ਕਿਵੇਂ ਆਖਦੇ ਭਈ ਅਸੀਂ ਸੂਰਮੇ ਹਾਂ! ਲੜਾਈ ਲਈ ਫ਼ੌਜੀ ਮਨੁੱਖ ਹਾਂ!

15ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।

16ਮੋਆਬ ਦਾ ਦੁੱਖ ਨੇੜੇ ਹੈ, ਉਸ ਦੀ ਬਿਪਤਾ ਬਹੁਤ ਛੇਤੀ ਲੱਗੀ ਆਉਂਦੀ ਹੈ।

17ਤੁਸੀਂ ਸਾਰੇ ਜਿਹੜੇ ਆਲੇ-ਦੁਆਲੇ ਹੋ, ਰੋਵੋ। ਤੁਸੀਂ ਸਾਰੇ ਜਿਹੜੇ ਉਸ ਦਾ ਨਾਮ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!

18ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।

19ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਸ਼ਹਿਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ?

20ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਨਦੀ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।

21ਪੱਧਰੇ ਦੇਸ ਉੱਤੇ, ਹੋਲੋਨ, ਯਹਾਸ ਅਤੇ ਮੇਫ਼ਾਅਥ ਸ਼ਹਿਰ ਉੱਤੇ ਇਨਸਾਫ਼ ਆਇਆ ਹੈ

22ਦੀਬੋਨ ਉੱਤੇ, ਨਬੋ ਉੱਤੇ, ਬੈਤ-ਦਿਬਲਾਤਇਮ ਉੱਤੇ

23ਕਿਰਯਾਤਾਇਮ ਉੱਤੇ, ਬੈਤ ਗਾਮੂਲ ਉੱਤੇ ਅਤੇ ਬੈਤ ਮਾਓਨ ਉੱਤੇ

24ਕਰੀਯੋਥ ਉੱਤੇ, ਬਾਸਰਾਹ ਉੱਤੇ ਅਤੇ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਦੇ ਹਨ

25ਮੋਆਬ ਦਾ ਸਿੰਗ ਭੰਨਿਆ ਗਿਆ ਅਤੇ ਉਹ ਦੀ ਬਾਂਹ ਤੋੜੀ ਗਈ, ਯਹੋਵਾਹ ਦਾ ਵਾਕ ਹੈ।

26ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ

27ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।

28ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।

29ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ।

30ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ।

31ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।

32ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।

33ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।

34ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ

35ਮੈਂ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਸਥਾਨ ਉੱਤੇ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ

36ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ

37ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ

38ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ-ਪਿੱਟਣਾ ਹੈ ਕਿਉਂ ਜੋ ਮੈਂ ਮੋਆਬ ਨੂੰ ਉਸ ਭਾਂਡੇ ਵਾਂਗੂੰ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ

39ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈਅ ਬਣਿਆ ਹੈ।

40ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਿਲਾਰੇਗਾ।

41ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ।

42ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ।

43ਭੋਂ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।

44ਉਹ ਜਿਹੜਾ ਭੋਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਉਹਨਾਂ ਦੀ ਸਜ਼ਾ ਦਾ ਵਰ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।

45ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।

46ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤਰ ਗ਼ੁਲਾਮ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਗ਼ੁਲਾਮੀ ਵਿੱਚ ਹਨ।

47ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੱਕ ਮੋਆਬ ਦਾ ਨਿਆਂ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath