ਈਸਾਈ
ਪਿੱਛੇ

ਯਿਰਮਿਯਾਹ 6

1ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।

2ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ।

3ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।

4ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।

5ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।

6ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।

7ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।

8ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!

9ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।

10ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।

11ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।

12ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।

13ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

14ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

15ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।

16ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।

17ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।

18ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।

19ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।

20ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।

21ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।

22ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।

23ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!

24ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।

25ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।

26ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।

27ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ।

28ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।

29ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।

30ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath