ਯਿਰਮਿਯਾਹ 8
1ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।
2ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
3ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।
4ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ?
5ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਉਹਨਾਂ ਨੇ ਮੱਕਾਰੀ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ।
6ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ।
7ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
8ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ।
9ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?
10ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
11ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
12ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
13ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।
14ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।
15ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਕੋਈ ਚੰਗੀ ਚੀਜ਼ ਨਾ ਆਈ, ਅਤੇ ਤੰਦਰੁਸਤੀ ਦੇ ਮੌਕੇ ਨੂੰ ਵੀ, ਪਰ ਵੇਖੋ, ਭੈਅ ਸੀ।
16ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
17ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।
18ਮੈਂ ਕਦ ਗ਼ਮ ਤੋਂ ਦਿਲਾਸਾ ਪਾਵਾਂਗਾ? ਮੇਰਾ ਦਿਲ ਮੇਰੇ ਵਿੱਚ ਖੁੱਸਦਾ ਹੈ।
19ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?
20ਫਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।
21ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫੜਿਆ ਹੈ।
22ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath