ਈਸਾਈ
ਪਿੱਛੇ

ਯੂਹੰਨਾ ਦੀ ਇੰਜੀਲ 10

1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।

2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।

3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।

4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।

5ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”

6ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।

7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।

8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।

9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।

10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।

11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।

12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।

13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।

14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ

15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ

16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

17ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।

18ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”

19ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।

20ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”

21ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”

22ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।

23ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।

24ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”

25ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।

26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।

27ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।

28ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।

29ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।

30ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”

31ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।

32ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”

33ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”

34ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।

35ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

36ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।

37ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।

38ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

39ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।

40ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।

41ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”

42ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath